ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ
ਪੰਜਾਬ ਦੇ ਬਰਨਾਲਾ 'ਚ ਲੁਧਿਆਣਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਤਿੰਨ ਜਣਿਆ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਿਆ। ਮ੍ਰਿਤਕ ਵਿਅਕਤੀ ਇੱਕੋ ਪਰਿਵਾਰ ਦੇ ਮੈਂਬਰ ਹਨ। ਬਰਨਾਲਾ ਪੁਲਿਸ ਨੇ ਤਿੰਨੋਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਰਿਆਣਾ ਦੇ ਕਾਲਾਂਵਾਲੀ ਦਾ ਰਹਿਣ ਵਾਲਾ ਪਰਿਵਾਰ ਮਾਤਾ ਚਿੰਤਪੁਰਨੀ ਮੰਦਰ ਤੋਂ ਮੱਥਾ ਟੇਕਕੇ ਘਰ ਪਰਤ ਰਹੇ ਸਨ ਜਦ ਉਹ ਬਰਨਾਲਾ 'ਚ ਲੁਧਿਆਣਾ ਰੋਡ 'ਤੇ ਸਥਿਤ ਪਿੰਡ ਵਜੀਦਕੇ ਕਲਾਂ ਕੋਲੋਂ ਲੰਘਣ ਲੱਗੇ ਤਾਂ ਆਹਲੂਵਾਲੀਆ ਪੈਟਰੋਲ ਪੰਪ ਨੇੜੇ ਇਨ੍ਹਾਂ ਦੀ ਗੱਡੀ ਟਰੱਕ ਦੇ ਥੱਲੇ ਜਾ ਵੜੀ ਜਿਸ ਨਾਲ ਮੌਕੇ 'ਤੇ ਹੀ ਦੋ ਮੈਂਬਰਾਂ ਦੀ ਮੌਤ ਹੋ ਗਈ ਜਦਕਿ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਪੁੱਜਣ 'ਤੇ ਕਾਰ ਚਾਲਕ ਵੀ ਦਮ ਤੋੜ ਗਿਆ। ਪ੍ਰਿਆ ਨਾਮਕ ਲੜਕੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਰੈਫ਼ਰ ਕਰ ਦਿੱਤਾ ਗਿਆ। ਮ੍ਰਿਤਕਾਂ ਦੇ ਨਾਮ ਕਮਲਦੀਪ, ਕਾਲਾਂਵਾਲੀ ਮੰਡੀ ਹਰਿਆਣਾ, ਸੰਜੇ ਸਿੰਗਲਾ ਦੀਵਾਨ ਸਥਾਨ ਮਲੋਟ, ਡਾ. ਰਮੇਸ਼ ਪੁੱਤਰ ਬਨਾਰਸੀ ਦਾਸ ਮੰਡੀ ਕਾਲਾਂਵਾਲੀ ਹਨ। ਥਾਣਾ ਠੁੱਲੀਵਾਲ ਦੇ ਐੱਸਐੱਚਓ ਗੁਰਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਨੂੰ ਐਂਬੂਲੈਂਸ 'ਚ ਬਰਨਾਲਾ ਦੇ ਸਿਵਲ ਹਸਪਤਾਲ ਭੇਜਿਆ। ਜਿੱਥੇ ਮ੍ਰਿਤਕ ਦੇ ਪਰਿਵਾਰ ਨੇ ਪਹੁੰਚ ਕੇ ਮ੍ਰਿਤਕਾਂ ਦੀ ਪਛਾਣ ਕੀਤੀ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰ ਨੂੰ ਲਾਸ਼ਾਂ ਸਪੁਰਦ ਕਰ ਦਿੱਤੀਆਂ ਜਾਣਗੀਆਂ। ਹਾਦਸੇ ਤੋਂ ਬਾਅਦ ਚਾਲਕ ਟਰੱਕ ਛੱਡਕੇ ਫਰਾਰ ਹੋ ਗਿਆ। ਪੁਲਿਸ ਵੱੱਲੋਂ ਹਾਦਸਾਗ੍ਰਸਤ ਹੋਏ ਦੋਨੋਂ ਵਾਹਨ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

No comments:
Post a Comment